ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਆਨਲਾਈਨ ਜਿਲ੍ਹਾ ਪੱਧਰੀ ਨਤੀਜੇ ਐਲਾਨੇ। - a podcast by EDITOR- ADESH PARMINDER SINGH

from 2020-08-11T11:59:16

:: ::

ਪਠਾਨਕੋਟ, 11 ਅਗਸਤ (      )

 ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਲੜੀ 'ਚ ਸਕੂਲ ਸਿੱਖਿਆ ਵਿਭਾਗ ਵੱਲੋਂ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਦੀ ਅਗਵਾਈ ਤੇ ਸਕੱਤਰ ਸਕੂਲ ਸਿੱਖਿਆ ਸ੍ਰੀ ਕ੍ਰਿਸ਼ਨ ਕੁਮਾਰ ਦੀ ਦੇਖ-ਰੇਖ 'ਚ ਚੱਲ ਰਹੇ ਗੀਤ ਗਾਇਨ ਮੁਕਾਬਲਿਆਂ ਦੇ ਜਿਲ੍ਹਾ ਪੱਧਰ ਦੇ ਮੁਕਾਬਲਿਆਂ ਦਾ ਨਤੀਜਾ ਐਲਾਨ ਦਿੱਤਾ ਗਿਆ ਹੈ। ਜਿਲ੍ਹੇ ਦੇ ਸਰਕਾਰੀ ਸਕੂਲਾਂ ਦੇ ਸੈਕੰਡਰੀ, ਮਿਡਲ ਤੇ ਪ੍ਰਾਇਮਰੀ ਵਰਗ ਦੇ ਵਿਦਿਆਰਥੀਆਂ ਨੇ ਪੂਰੇ ਉਤਸ਼ਾਹ ਨਾਲ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਉਸਤਤਿ ਚ ਗਾਇਨ ਕਰਕੇ, ਗੁਰੂ ਸਾਹਿਬ ਪ੍ਰਤੀ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ। ਇਸ ਦੇ ਨਾਲ ਹੀ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਨੇ ਵੀ ਤਿੰਨੇ ਵਰਗਾਂ 'ਚ ਹਿੱਸਾ ਲਿਆ। ਜਿਲ੍ਹਾ ਸਿੱਖਿਆ ਅਫ਼ਸਰ (ਸੈ.) ਜਗਜੀਤ ਸਿੰਘ ਅਤੇ ਜਿਲ੍ਹਾ ਸਿੱਖਿਆ ਅਫ਼ਸਰ (ਐਲੀ.) ਇੰਜੀ. ਸੰਜੀਵ ਗੌਤਮ ਨੇ ਰਾਜ ਸਿੱਖਿਆ ਖੋਜ ਤੇ ਸਿਖਲਾਈ ਪ੍ਰੀਸ਼ਦ ਵੱਲੋਂ ਕਰਵਾਏ ਗਏ ਜਿਲ੍ਹਾ ਪੱਧਰੀ ਮੁਕਾਬਲਿਆਂ ਦੇ ਜੇਤੂਆਂ ਤੇ ਉਨ੍ਹਾਂ ਦੇ ਅਧਿਆਪਕਾਂ ਨੂੰ ਮੁਬਾਰਕਬਾਦ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਬਾਅਦ ਜਿਲ੍ਹਾ ਪੱਧਰ ਦੇ ਜੇਤੂਆਂ ‘ਚੋਂ ਸਿਖਰਲੇ ਦੋ-ਦੋ ਪ੍ਰਤੀਯੋਗੀ ਰਾਜ ਪੱਧਰੀ ਗੀਤ ਗਾਇਨ ਮੁਕਾਬਲਿਆਂ ‘ਚ ਹਿੱਸਾ ਲੈਣਗੇ। 



---

This episode is sponsored by
· Anchor: The easiest way to make a podcast. https://anchor.fm/app

---

Send in a voice message: https://anchor.fm/cdtnews/message

Further episodes of CDT NEWS PODCAST

Further podcasts by EDITOR- ADESH PARMINDER SINGH

Website of EDITOR- ADESH PARMINDER SINGH