Latest News -ਜ਼ਿਲ੍ਹਾ ਮੈਜਿਸਟਰੇਟ ਨੇ ਦੋ ਮਾਈਕ੍ਰੋ ਕੰਟੇਨਮੈਂਟ ਜ਼ੋਨ ਕੀਤੇ ਘੋਸ਼ਿਤ Read More - a podcast by EDITOR- ADESH PARMINDER SINGH

from 2020-08-07T11:47:26

:: ::

ਹੁਸ਼ਿਆਰਪੁਰ, 7 ਅਗਸਤ:
ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਹੁਸ਼ਿਆਰਪੁਰ ਵਿੱਚ ਕੋਵਿਡ-19 ਸਬੰਧੀ ਮੌਜੂਦਾ ਹਾਲਾਤ ਅਤੇ ਸਿਹਤ ਵਿਭਾਗ ਦੇ ਨਿਰਦੇਸ਼ਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਧਾਰਾ 144 ਸੀ.ਆਰ.ਪੀ.ਸੀ. ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਦੋ ਮਾਈਕ੍ਰੋ ਕੰਟੇਨਮੈਂਟ ਜ਼ੋਨ ਐਲਾਨੇ ਹਨ, ਇਨ੍ਹਾਂ ਵਿੱਚ ਮੁਹੱਲਾ ਗੁਰੂ ਗੋਬਿੰਦ ਸਿੰਘ ਨਗਰ, ਗਲੀ ਨੰ: 1 ਤੋਂ 7, ਵਾਰਡ ਨੰ: 27 ਹੁਸ਼ਿਆਰਪੁਰ ਅਤੇ ਨੰਗਲ ਰੋਡ, ਨੇੜੇ ਦੀਪ ਕਲੋਨੀ, ਵਾਰਡ ਨੰ: 6 ਗੜ੍ਹਸ਼ੰਕਰ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਮਾਈਕ੍ਰੋ ਕੰਟੇਨਮੈਂਟ ਜ਼ੋਨ ਵਿੱਚ ਸਿਰਫ਼ ਮੈਡੀਕਲ ਅਮਰਜੈਂਸੀ ਅਤੇ ਜ਼ਰੂਰੀ ਕੰਮਾਂ ਦੀ ਹੀ ਮਨਜ਼ੂਰੀ ਹੋਵੇਗੀ। ਉਨ੍ਹਾਂ ਕਿਹਾ ਕਿ ਮਾਈ¬ਕ੍ਰੋ ਕੰਟੇਨਮੈਂਟ ਜ਼ੋਨ ਵਿੱਚ ਸਿਹਤ ਵਿਭਾਗ ਘਰ-ਘਰ ਜਾ ਕੇ ਸਰਵੇ ਅਤੇ ਸੰਪਰਕ ਦੀ ਟਰੇਸਿੰਗ ਕਰੇਗਾ। ਇਸ ਤੋਂ ਇਲਾਵਾ ਸਿਹਤ ਪ੍ਰੋਟੋਕੋਲ ਅਨੁਸਾਰ ਸਾਰੇ ਪੋਜ਼ੀਟਿਵ ਕੇਸਾਂ ਨੂੰ ਸਿਹਤ ਸੁਵਿਧਾਵਾਂ ਵਾਲੀਆਂ ਥਾਵਾਂ ਵਿੱਚ ਤਬਦੀਲ ਕੀਤਾ ਜਾਵੇਗਾ।
ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਕਿ ਮਾਈ¬ਕ੍ਰੋ ਕੰਟੇਨਮੈਂਟ ਜ਼ੋਨ ਦੀ ਮਿਆਦ ਘੱਟ ਤੋਂ ਘੱਟ 14 ਦਿਨਾਂ ਦੀ ਹੋਵੇਗੀ। ਉਨ੍ਹਾਂ ਕਿਹਾ ਕਿ ਜਿਥੇ ਪਿਛਲੇ ਇਕ ਹਫ਼ਤੇ ਵਿੱਚ ਇਕ ਤੋਂ ਵੱਧ ਮਾਮਲੇ ਨਹੀਂ ਹਨ, ਉਸ ਮਾਈ¬ਕ੍ਰੋ ਕੰਟੇਨਮੈਂਟ ਜ਼ੋਨ ਨੂੰ ਖੋਲਿ੍ਹਆ ਜਾਵੇਗਾ ਜਾਂ ਇਸ ਨੂੰ ਇਕ ਹਫ਼ਤੇ ਵਿੱਚ ਇਕ ਵਾਰ ਵਧਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਉਪਰੋਕਤ ਹਦਾਇਤਾਂ ਦੀ ਉਲੰਘਣਾ ਕਰਨ ਵਾਲੇ ਖਿਲਾਫ਼ ਆਪਦਾ ਪ੍ਰਬੰਧਨ ਐਕਟ-2005 ਤਹਿਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

---

This episode is sponsored by
· Anchor: The easiest way to make a podcast. https://anchor.fm/app

---

Send in a voice message: https://anchor.fm/cdtnews/message

Further episodes of CDT NEWS PODCAST

Further podcasts by EDITOR- ADESH PARMINDER SINGH

Website of EDITOR- ADESH PARMINDER SINGH